ਅਨਮੋਲ ਸਿੱਖ ਵਿਰਾਸਤ – ਖਾਲਸਾ ਕਾਲਜ, ਅੰਮ੍ਰਿਤਸਰ

125 ਸਾਲ ਪੁਰਾਣੀ ਅਮੀਰ, ਅਨਮੋਲ ਸਿੱਖ ਵਿਰਾਸਤ – ਖਾਲਸਾ ਕਾਲਜ, ਅੰਮ੍ਰਿਤਸਰ। ਸੰਨ 1877 ਈ. ਨੂੰ ਨਾਮਵਰ ਸਿੱਖਾਂ ਨੇ ਅੰਮ੍ਰਿਤਸਰ ਖ਼ਾਲਸਾ ਕਾਲਜ ਦਾ ਮਤਾ ਪਾਸ ਕੀਤਾ ਅਤੇ 13 ਸਾਲ ਬਾਅਦ ਚੀਫ਼ ਖਾਲਸਾ ਦੀਵਾਨ ਨੇ ਲਾਹੌਰ ਵਿੱਚ ਬੈਠਕ ਕਰ ਕੇ ਇਸ ਦੀ ਸਥਾਪਨਾ ਲਈ ਖ਼ਾਲਸਾ ਕਾਲਜ ਕਮੇਟੀ ਨਿਯੁਕਤ ਕੀਤੀ। ਡਬਲਿਊ. ਆਰ. ਐਮ. ਹਾਲੀ ਗਾਈਡ ਨੂੰ ਪ੍ਰਧਾਨ ਨਿਯੁਕਤ ਕੀਤਾ। ਗਵਰਨਰ ਨੂੰ 48,694 ਦਸਤਖਤਾਂ ਵਾਲਾ ਮੰਗ ਪੱਤਰ ਦੇ ਕੇ ਇਸ ਨੂੰ ਅੰਮ੍ਰਿਤਸਰ ਵਿੱਚ ਖੋਲ੍ਹਣ ਲਈ ਕਿਹਾ ਗਿਆ। ਸਭ ਤੋਂ ਨੇੜਲੇ ਪਿੰਡ ਕੋਟ ਸਈਦ (ਕੋਟ ਖਾਲਸਾ) ਨੇ ਆਪਣੀ ਜਾਇਦਾਦ ਵਿੱਚੋਂ 364 ਏਕੜ ਜ਼ਮੀਨ ਦਾਨ ਦੇ ਕੇ ਮੁੱਢ ਬੰਨ੍ਹਿਆ ਅਤੇ 5 ਮਾਰਚ 1892 ਨੂੰ ਸਰ. ਜੇਮਜ਼ ਕੋਲੋਂ ਨੀਂਹ ਪੱਥਰ ਰਖਵਾ ਕੇ 1899 ਨੂੰ ਪੂਰਾ ਡਿਗਰੀ ਕਾਲਜ ਬਣ ਕੇ ਸਿੱਖ ਪੰਥ ਦੀ ਵਿਰਾਸਤ ਬਣ ਗਿਆ।

Posted by Michael Raul on Wednesday, March 4, 2020

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

RNI Regd No. PUNBIL/2011/45789 Copyright © 2012-2020 AmritsarPost. All Rights Reserved.